ਕਿਸਾਨ ਆਗੂਆਂ ਵੱਲੋਂ ਸੂਬੇ ਭਰ ‘ਚ ਪੂਰਨ ਤੌਰ ‘ਤੇ ਚੱਕਾ ਜਾਮ

ਕਿਸਾਨ ਆਗੂਆਂ ਵੱਲੋਂ ਸੂਬੇ ਭਰ ‘ਚ ਪੂਰਨ ਤੌਰ ‘ਤੇ ਚੱਕਾ ਜਾਮ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਗਾਤਾਰ 35 ਦਿਨਾਂ ਤੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਹਨ। ਸੂਬੇ ਭਰ ਵਿੱਚ ਅੱਜ ਕਿਸਾਨਾਂ ਵੱਲੋਂ ਸੜਕਾਂ ਤੇ ਉੱਤਰ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਨਾਭਾ ਵਿਖੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ। ਪਰਮਜੀਤ ਸਹੋਲੀ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਪਿਛਲੇ 35 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠਾ ਹੈ ਅਤੇ ਇੱਕ ਵੀ ਅੰਨ ਦਾ ਦਾਣਾ ਉਸਨੇ ਖਾ ਕੇ ਨਹੀਂ ਵੇਖਿਆ। ਪਰ ਦੇਸ਼ ਦਾ ਪ੍ਰਧਾਨ ਮੰਤਰੀ ਚੁੱਪ ਕਰਕੇ ਬੈਠਾ ਹੈ।

Post Comment

You May Have Missed